Hamdard Media Group

    ਡੇਰਾ ਰਾਧਾ ਸੁਆਮੀ ਦੇ ਮੁਖੀ ਜਸਦੀਪ ਸਿੰਘ ਗਿੱਲ ਨੂੰ ਜੈੱਡ ਪਲੱਸ ਸੁਰੱਖਿਆ

    by DarshanSingh |
    ਡੇਰਾ ਰਾਧਾ ਸੁਆਮੀ ਦੇ ਮੁਖੀ ਜਸਦੀਪ ਸਿੰਘ ਗਿੱਲ ਨੂੰ ਜੈੱਡ ਪਲੱਸ ਸੁਰੱਖਿਆ
    X

    ਰਈਆ-‌ਰਾਧਾ ਸੁਆਮੀ ਬਿਆਸ ਦੇ ਨਵੇਂ ਮੁਖੀ ਜਸਦੀਪ ਸਿੰਘ ਗਿੱਲ ਨੂੰ ਕੇਂਦਰ ਸਰਕਾਰ ਵਲੋਂ ਜੈੱਡ ਪਲੱਸ ਸੁਰੱਖਿਆ ਪ੍ਰਦਾਨ ਕਰਵਾਈ ਗਈ ਹੈ। ਡੇਰਾ ਬਿਆਸ ਮੁਖੀ ਜਦੋਂ ਵੀ ਕਿਸੇ ਹੋਰ ਸੂਬੇ ਵਿਚ ਜਾਂ ਵਿਦੇਸ਼ੀ ਦੌਰਿਆਂ ’ਤੇ ਜਾਣਗੇ ਤਾਂ ਸਬੰਧਤ ਸੂਬਿਆਂ ਅਤੇ ਵਿਦੇਸ਼ੀ ਸਰਕਾਰਾਂ ਤੇ ਪ੍ਰਸ਼ਾਸਨ ਵੀ ਉਨ੍ਹਾਂ ਨੂੰ ਸੁਰੱਖਿਆ ਮੁਹੱਈਆ ਕਰਨਗੇ। ਜਾਣਕਾਰੀ ਅਨੁਸਾਰ ਕੇਂਦਰ ਸਰਕਾਰ ਦੇ ਗ੍ਰਹਿ ਵਿਭਾਗ ਵਲੋਂ ਜਸਦੀਪ ਸਿੰਘ ਗਿੱਲ ਨੂੰ ਸੀਆਰਪੀਐਫ ਕਮਾਂਡੋ ਸੁਰੱਖਿਆ ਪ੍ਰਦਾਨ ਕਰਨਗੇ[ ਇਹ ਪਤਾ ਲੱਗਿਆ ਹੈ ਕਿ ਉਹ ਵਿਦੇਸ਼ੀ ਦੌਰੇ ਤੋਂ ਵਾਪਸ ਆ ਰਹੇ ਹਨ ਅਤੇ ਉਨ੍ਹਾਂ ਦੇ ਅੱਜ ਰਾਤ ਡੇਰਾ ਬਿਆਸ ਪੁੱਜਣ ਦੀ ਸੰਭਾਵਨਾ ਹੈ। ਜ਼ਿਕਰਯੋਗ ਹੈ ਕਿ 2 ਸਤੰਬਰ ਨੂੰ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਜਸਦੀਪ ਸਿੰਘ ਗਿੱਲ ਨੂੰ ਆਪਣਾ ਵਾਰਿਸ ਥਾਪਿਆ ਗਿਆ ਸੀ ਅਤੇ ਡੇਰੇ ਦੇ ਕੰਮਕਾਜ ਦੀ ਜ਼ਿੰਮੇਵਾਰੀ ਸੌਂਪੀ ਗਈ ਸੀ।

    Next Story