Hamdard Media Group

    SGPC ਦਾ ਐਕਸ਼ਨ ? ਗਿਆਨੀ ਰਘਬੀਰ ਸਿੰਘ ਨੂੰ ਫ਼ਾਰਗ ਕਰਨ ਦੀਆਂ ਖ਼ਬਰਾਂ

    by Gill |   ( Updated:2026-02-19 11:13:29  )

    ਕਾਰਨ: ਹਾਲਾਂਕਿ ਅਧਿਕਾਰਕ ਤੌਰ 'ਤੇ ਇਸ ਫੈਸਲੇ ਪਿੱਛੇ ਪ੍ਰਬੰਧਕੀ ਕਾਰਨ ਦੱਸੇ ਜਾ ਰਹੇ ਹਨ, ਪਰ ਸਿੱਖ ਸਿਆਸਤ ਵਿੱਚ ਇਸ ਨੂੰ ਪਿਛਲੇ ਕੁਝ ਸਮੇਂ ਤੋਂ ਚੱਲ ਰਹੇ ਪੰਥਕ ਵਿਵਾਦਾਂ ਅਤੇ ਫੈਸਲਿਆਂ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।

    SGPC ਦਾ ਐਕਸ਼ਨ ? ਗਿਆਨੀ ਰਘਬੀਰ ਸਿੰਘ ਨੂੰ ਫ਼ਾਰਗ ਕਰਨ ਦੀਆਂ ਖ਼ਬਰਾਂ
    X

    ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਇੱਕ ਅਹਿਮ ਅਤੇ ਵੱਡਾ ਪ੍ਰਸ਼ਾਸਨਿਕ ਫੈਸਲਾ ਲੈਂਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਅਤੇ ਸ੍ਰੀ ਦਰਬਾਰ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੂੰ ਉਨ੍ਹਾਂ ਦੀਆਂ ਸੇਵਾਵਾਂ ਤੋਂ ਫ਼ਾਰਗ ਕਰਨ ਦੀ ਖ਼ਬਰ ਫ਼ੈਲ ਰਹੀ ਹੈ। ਇਹ ਫੈਸਲਾ ਅੱਜ ਅੰਮ੍ਰਿਤਸਰ ਵਿਖੇ ਹੋਈ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਮੀਟਿੰਗ ਦੌਰਾਨ ਲਿਆ ਗਿਆ। ਅਸਲ ਵਿਚ ਸੂਤਰਾਂ ਨੂੰ ਇਹ ਜਾਣਕਾਰੀ ਮਿਲੀ ਹੈ ਅਤੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਇਹ ਰਸਮੀ ਐਲਾਨ ਹਾਲੇ ਕਰਨਾ ਹੈ। ਦਰਅਸਲ SGPC ਨੇ ਗਿਆਨੀ ਰਘਬੀਰ ਸਿੰਘ ਨੂੰ ਫਿਲਹਾਲ 72 ਘੰਟਿਆਂ ਦਾ ਸਮਾਂ ਦਿੱਤਾ ਹੈ। ਧਾਮੀ ਨੇ ਕਿਹਾ ਕਿ ਗਿਆਨੀ ਜੀ ਨੂੰ ਆਪਣੇ ਵੱਲੋਂ ਲਗਾਏ ਗਏ ਇਲਜ਼ਾਮਾਂ ਬਾਰੇ ਸਪਸ਼ਟੀਕਰਨ ਦੇਣਾ ਪਵੇਗਾ। ਜੇਕਰ ਉਹ ਨਿਰਧਾਰਿਤ ਸਮੇਂ ਵਿੱਚ ਤਸੱਲੀਬਖਸ਼ ਜਵਾਬ ਨਹੀਂ ਦਿੰਦੇ, ਤਾਂ ਕਮੇਟੀ ਉਨ੍ਹਾਂ ਵਿਰੁੱਧ ਅਗਲਾ ਸਖ਼ਤ ਫੈਸਲਾ ਲਵੇਗੀ।

    ਸੇਵਾਵਾਂ ਤੋਂ ਮੁਕਤੀ: ਐਸ.ਜੀ.ਪੀ.ਸੀ. ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋਈ ਮੀਟਿੰਗ ਵਿੱਚ ਗਿਆਨੀ ਰਘਬੀਰ ਸਿੰਘ ਨੂੰ ਜਥੇਦਾਰੀ ਦੇ ਅਹੁਦੇ ਤੋਂ ਹਟਾਉਣ ਦਾ ਮਤਾ ਪਾਸ ਕੀਤਾ ਗਿਆ।

    ਕਾਰਨ: ਹਾਲਾਂਕਿ ਅਧਿਕਾਰਕ ਤੌਰ 'ਤੇ ਇਸ ਫੈਸਲੇ ਪਿੱਛੇ ਪ੍ਰਬੰਧਕੀ ਕਾਰਨ ਦੱਸੇ ਜਾ ਰਹੇ ਹਨ, ਪਰ ਸਿੱਖ ਸਿਆਸਤ ਵਿੱਚ ਇਸ ਨੂੰ ਪਿਛਲੇ ਕੁਝ ਸਮੇਂ ਤੋਂ ਚੱਲ ਰਹੇ ਪੰਥਕ ਵਿਵਾਦਾਂ ਅਤੇ ਫੈਸਲਿਆਂ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।

    ਨਵੀਂ ਨਿਯੁਕਤੀ: ਗਿਆਨੀ ਰਘਬੀਰ ਸਿੰਘ ਦੀ ਥਾਂ 'ਤੇ ਹਾਲ ਦੀ ਘੜੀ ਕਿਸੇ ਹੋਰ ਸ਼ਖਸੀਅਤ ਨੂੰ ਕਾਰਜਕਾਰੀ ਜਥੇਦਾਰ ਵਜੋਂ ਸੇਵਾਵਾਂ ਸੌਂਪੀਆਂ ਜਾ ਸਕਦੀਆਂ ਹਨ, ਜਿਸ ਬਾਰੇ ਐਲਾਨ ਜਲਦ ਹੋਣ ਦੀ ਉਮੀਦ ਹੈ।

    Next Story