ਸਤਿਕਾਰ ਕਮੇਟੀ ਵੱਲੋਂ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਮੰਗ ਪੱਤਰ, ਅਮਰੀਕਾ ਦੇ ਗੁਰਦੁਆਰੇ ’ਚ ਗੁਰੂ ਘਰ ਅਦਬਹੀਨਤਾ ਦੀ ਜਾਂਚ ਦੀ ਮੰਗ

ਅਮਰੀਕਾ : ਸਤਿਕਾਰ ਕਮੇਟੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਵੱਲੋਂ ਅਮਰੀਕਾ ਦੇ ਇੱਕ ਗੁਰਦੁਆਰੇ ਵਿੱਚ ਗੁਰੂ ਘਰ ਦੀ ਬੇਅਦਬੀ ਤੇ ਹੁੱਲੜਬਾਜ਼ੀ ਦੇ ਮਾਮਲੇ ਨੂੰ ਲੈ ਕੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਵਿਖੇ ਮੰਗ ਪੱਤਰ ਪੇਸ਼ ਕੀਤਾ ਗਿਆ।
ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦੇ ਭਾਈ ਬਲਬੀਰ ਸਿੰਘ ਮੁੱਛਲ ਨੇ ਦੱਸਿਆ ਕਿ ਕਮੇਟੀ ਵੱਲੋਂ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਵਿਸਤ੍ਰਿਤ ਮੰਗ ਪੱਤਰ ਸੌਂਪਿਆ ਗਿਆ ਹੈ, ਜਿਸ ਵਿੱਚ ਅਮਰੀਕਾ ਦੇ ਗੁਰਦੁਆਰਾ ਸਿੰਘ ਸਭਾ ਵਿੱਚ ਹੋਈ ਘਟਨਾ ਦੀ ਪੂਰੀ ਜਾਂਚ ਦੀ ਮੰਗ ਕੀਤੀ ਗਈ ਹੈ।
ਭਾਈ ਬਲਬੀਰ ਸਿੰਘ ਨੇ ਦੱਸਿਆ ਕਿ ਗੁਰੂ ਘਰ ਦੇ ਗ੍ਰੰਥੀ ਭਾਈ ਕਸ਼ਮੀਰ ਸਿੰਘ, ਜੋ ਪਿਛਲੇ ਸਵਾ ਚਾਰ ਸਾਲਾਂ ਤੋਂ ਸੇਵਾ ਕਰ ਰਹੇ ਹਨ, ਉਨ੍ਹਾਂ ਨਾਲ ਉਥੇ ਕੁਝ ਅਫ਼ਸਰਾਂ ਵੱਲੋਂ ਬਦਸਲੂਕੀ ਕੀਤੀ ਗਈ। ਉਨ੍ਹਾਂ ਉੱਤੇ ਦਬਾਅ ਬਣਾਇਆ ਗਿਆ ਕਿ ਉਹ ਗੁਰੂ ਘਰ ਛੱਡ ਦਿਣ, ਨਹੀਂ ਤਾਂ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਨੁਕਸਾਨ ਪਹੁੰਚਾਇਆ ਜਾਵੇਗਾ।
ਸਤਿਕਾਰ ਕਮੇਟੀ ਨੇ ਕਿਹਾ ਕਿ ਇਹ ਵਿਵਹਾਰ ਪੂਰੀ ਤਰ੍ਹਾਂ ਸਿੱਖ ਮਰਯਾਦਾ ਦੇ ਖਿਲਾਫ਼ ਹੈ। ਕਮੇਟੀ ਵੱਲੋਂ ਆਰੋਪ ਲਾਇਆ ਗਿਆ ਕਿ ਉਥੇ ਕੁਝ ਸ਼ਰਾਰਤੀ ਤੱਤਾਂ ਨੇ ਗੁਰੂ ਦੇ ਨਿਸ਼ਾਨਾਂ ਦੀ ਬੇਅਦਬੀ ਕੀਤੀ ਅਤੇ ਗੁਰੂ ਘਰ ਦੇ ਅੰਦਰ ਹੀ ਹੁੱਲੜਬਾਜ਼ੀ ਕਰਦਿਆਂ ਮਾਹੌਲ ਵਿਗਾੜਿਆ। ਇਸ ਤੋਂ ਇਲਾਵਾ, ਇੱਕ ਹੋਰ ਘਟਨਾ ਵਿੱਚ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀ ਇੱਕ ਵੀਡੀਓ ਵੀ ਵਾਇਰਲhttps://we.tl/t-SAXvNBf4PW ਹੋ ਰਹੀ ਹੈ, ਜਿਸ ਵਿੱਚ ਹਰਿਮੰਦਰ ਸਾਹਿਬ ਦੇ ਮਾਡਲ ਅੱਗੇ ਭੰਗੜਾ ਪਾਇਆ ਜਾ ਰਿਹਾ ਹੈ।
ਕਮੇਟੀ ਦੇ ਅਨੁਸਾਰ ਇਹ ਕੰਮ ਸਿੱਖ ਕੌਮ ਦੇ ਭਾਵਨਾਵਾਂ ਨਾਲ ਖੇਡਣ ਦੇ ਬਰਾਬਰ ਹੈ। ਭਾਈ ਬਲਬੀਰ ਸਿੰਘ ਮੁੱਛਲ ਨੇ ਕਿਹਾ ਕਿ ਅਕਾਲ ਤਖਤ ਸਾਹਿਬ ਵੱਲੋਂ ਪਹਿਲਾਂ ਹੀ ਅਮਰੀਕਾ ਵਿੱਚ ਇੱਕ ਸਤ ਮੈਂਬਰੀ ਕਮੇਟੀ ਬਣਾਈ ਗਈ ਹੈ ਜੋ ਇਸ ਮਾਮਲੇ ਦੀ ਜਾਂਚ ਕਰੇਗੀ। ਕਮੇਟੀ ਨੇ ਮੰਗ ਕੀਤੀ ਕਿ ਇਹ ਜਾਂਚ ਜਲਦੀ ਪੂਰੀ ਹੋਵੇ ਅਤੇ ਜਿਹੜੇ ਵਿਅਕਤੀ ਦੋਸ਼ੀ ਪਾਏ ਜਾਣ, ਉਨ੍ਹਾਂ ਨੂੰ ਸਿੱਖ ਰਹਿਤ ਮਰਯਾਦਾ ਅਨੁਸਾਰ ਸਜ਼ਾ ਦਿੱਤੀ ਜਾਵੇ। ਉਨ੍ਹਾਂ ਨੇ ਪੰਜਾਬ ਸਰਕਾਰ ਅਤੇ ਅਮਰੀਕਾ ਦੇ ਪ੍ਰਧਾਨ ਮੰਤਰੀ ਤੋਂ ਵੀ ਅਪੀਲ ਕੀਤੀ ਕਿ ਇਦਾਂ ਦੇ ਅਨਸਰਾਂ ’ਤੇ ਰੋਕ ਲਾਈ ਜਾਵੇ ਤਾਂ ਜੋ ਗੁਰੂ ਘਰਾਂ ਵਿੱਚ ਅਗਾਂਹ ਅਦਬਹੀਨਤਾ ਜਾਂ ਲੜਾਈ-ਝਗੜੇ ਵਰਗੀਆਂ ਘਟਨਾਵਾਂ ਨਾ ਹੋਣ।
