ਮੰਤਰੀ ਆਤਿਸ਼ੀ ਦਾ ਵੱਡਾ ਦਾਅਵਾ, "ਭਾਜਪਾ ਕਰਵਾ ਸਕਦੀ ਹੈ ਅਰਵਿੰਦ ਕੇਜਰੀਵਾਲ 'ਤੇ ਹਮਲਾ "

ਨਵੀਂ ਦਿੱਲੀ, 20 ਮਈ, ਪਰਦੀਪ ਸਿੰਘ : ਦਿੱਲੀ ਸਰਕਾਰ 'ਚ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਆਤਿਸ਼ੀ ਨੇ ਸੋਮਵਾਰ ਨੂੰ ਭਾਜਪਾ 'ਤੇ ਗੰਭੀਰ ਦੋਸ਼ ਲਗਾਏ। ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 'ਤੇ ਹਮਲਾ ਕਰ ਸਕਦੀ ਹੈ।ਉਨ੍ਹਾਂ ਕਿਹਾ ਨੇ ਕਿਹਾ ਹੈ ਕਿ ਭਾਜਪਾ ਅਰਵਿੰਦ ਕੇਜਰੀਵਾਲ ਤੋਂ ਡਰਦੀ ਹੈ। ਭਾਜਪਾ ਜਾਣਦੀ ਹੈ ਕਿ ਉਹ ਉਸ ਦੇ ਸਾਹਮਣੇ ਚੋਣਾਂ ਨਹੀਂ ਜਿੱਤ ਸਕਦੀ। ਇਸ ਲਈ ਲੋਕ ਸਭਾ ਚੋਣਾਂ ਦਾ ਐਲਾਨ ਹੁੰਦੇ ਹੀ ਕੇਜਰੀਵਾਲ ਵਿਰੁੱਧ ਸਾਜ਼ਿਸ਼ਾਂ ਸ਼ੁਰੂ ਹੋ ਗਈਆਂ। ਪਹਿਲਾਂ 21 ਮਾਰਚ ਨੂੰ ਆਬਕਾਰੀ ਨੀਤੀ ਦੀ ਘੋਸ਼ਣਾ ਕੀਤੀ ਗਈ ਸੀ, ਉਸ ਨੂੰ ਫਰਜ਼ੀ ਮਨੀ ਲਾਂਡਰਿੰਗ ਦੇ ਕੇਸ ਵਿੱਚ ਜੇਲ੍ਹ ਵਿੱਚ ਬੰਦ ਕਰ ਦਿੱਤਾ ਗਿਆ ਸੀ।
ਉਨ੍ਹਾਂ ਦਾ ਕਹਿਣਾ ਹੈ ਕਿ ਭਾਜਪਾ ਕੇਜਰੀਵਾਲ ਦੇ ਖਿਲਾਫ਼ ਸਾਜਿਸ਼ ਰਚ ਰਹੀ ਹੈ। ਉਨ੍ਹਾਂ ਦਾ ਕਹਿਣਾ ਸਵਾਤੀ ਮਾਲੀਵਾਲ ਨੇ ਝੂਠੇ ਇਲਜ਼ਾਮ ਲਗਾਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਕੇਜਰੀਵਾਲ ਉੱਤੇ ਹਮਲਾ ਹੋ ਸਕਦਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਦਿੱਲੀ ਮੈਟਰੋ ਸਟੇਸ਼ਨ ਉੱਤੇ ਕੇਜਰੀਵਾਲ ਨੂੰ ਧਮਕੀ ਦੇਣ ਲਈ ਲਿਖਿਆ ਗਿਆ ਹੈ। ਉਨ੍ਹਾਂ ਦਾ ਕਹਿਣਾ ਹੈ ਮੈਟਰੋਂ ਸਟੇਸ਼ਨ ਉੱਤੇ ਸੀਸੀਟੀਵੀ ਲੱਗੇ ਹੋਏ ਹਨ ਪਰ ਉੱਥੇ ਕੇਜਰੀਵਾਲ ਖਿਲਾਫ਼ ਨਾਅਰੇ ਕਿਵੇਂ ਲਿਖੇ ਗਏ। ਉਨ੍ਹਾਂ ਦਾ ਕਹਿਣਾ ਹੈ ਕਿ ਕੇਜਰੀਵਾਲ ਦੇ ਖਿਲਾਫ਼ ਧਮਕੀਆਂ ਦੇਣ ਵਾਲਾ ਸੋਸ਼ਲ ਮੀਡੀਆ ਉੱਤੇ ਵੀ ਧਮਕੀਆ ਦੇ ਰਿਹਾ ਹੈ ਪਰ ਦਿੱਲੀ ਪੁਲਿਸ ਕੋਈ ਕਾਰਵਾਈ ਨਹੀ ਕਰ ਰਹੀ ਹੈ।
ਆਤਿਸ਼ੀ ਨੇ ਅੱਗੇ ਕਿਹਾ ਹੈ ਕਿ ਜਦੋਂ ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ ਜ਼ਮਾਨਤ 'ਤੇ ਰਿਹਾਅ ਕੀਤਾ ਤਾਂ ਭਾਜਪਾ ਨੇ ਸਵਾਤੀ ਮਾਲੀਵਾਲ ਨੂੰ ਮੋਹਰਾ ਬਣਾ ਕੇ ਫਸਾਉਣ ਦੀ ਕੋਸ਼ਿਸ਼ ਕੀਤੀ, ਜੇਕਰ ਉਹ ਇੱਥੇ ਵੀ ਕਾਮਯਾਬ ਨਾ ਹੋਈ ਤਾਂ ਹੁਣ ਉਸ 'ਤੇ ਹਮਲਾ ਕਰਕੇ ਉਸ ਦੀ ਹੱਤਿਆ ਕਰਨ ਦੀ ਸਾਜ਼ਿਸ਼ ਰਚੀ ਜਾ ਰਹੀ ਹੈ।' ਕੇਜਰੀਵਾਲ ਖਿਲਾਫ ਧਮਕੀਆਂ ਲਿਖੀਆਂ ਜਾ ਰਹੀਆਂ ਹਨ, ਪਰ ਆਮ ਆਦਮੀ ਪਾਰਟੀ ਡਰਨ ਵਾਲੀ ਨਹੀਂ ਹੈ, ਉਹ ਭਾਜਪਾ ਦੀਆਂ ਸਾਜ਼ਿਸ਼ਾਂ ਨੂੰ ਬੇਨਕਾਬ ਕਰਦੀ ਰਹੇਗੀ।
ਇਹ ਵੀ ਪੜ੍ਹੋ:
ਉੱਤਰੀ ਭਾਰਤ ਵਿੱਚ ਗਰਮੀ ਦਾ ਕਹਿਰ ਦਿਨੋਂ ਦਿਨ ਵੱਧਦਾ ਜਾ ਰਿਹਾ ਹੈ। ਦਿੱਲੀ ਸਮੇਤ ਪੰਜਾਬ, ਹਰਿਆਣਾ ਅਤੇ ਹਿਮਾਚਲ ਵਿੱਚ ਤਾਪਮਾਨ ਦਿਨੋਂ ਦਿਨ ਵੱਧਦਾ ਜਾ ਰਿਹਾ ਹੈ। ਮੌਸਮ ਵਿਭਾਗ ਨੇ 45 ਡਿਗਰੀ ਤਾਪਮਾਨ ਦਰਜ ਕੀਤਾ ਹੈ ਉਥੇ ਹੀ ਦਿੱਲੀ ਵਿੱਚ 47 ਡਿਗਰੀ ਤਾਪਮਾਨ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਆਉਣ ਵਾਲੇ ਦਿਨਾਂ ਵਿੱਚ ਗਰਮੀ ਕਾਰਨ ਤਾਪਮਾਨ ਵਿੱਚ ਵਾਧਾ ਹੋ ਸਕਦਾ ਹੈ। ਇਸ ਤੋਂ ਇਲਾਵਾ ਦਿੱਲੀ-ਐਨਸੀਆਰ, ਉੱਤਰ ਪ੍ਰਦੇਸ਼, ਰਾਜਸਥਾਨ, ਪੰਜਾਬ ਅਤੇ ਹਰਿਆਣਾ ਵਿੱਚ ਗਰਮੀ ਨੂੰ ਲੈ ਕੇ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਉੱਤਰੀ ਮੱਧ ਪ੍ਰਦੇਸ਼ ਵਿੱਚ ਵੀ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।
ਰਾਜਸਥਾਨ ਵਿੱਚ 46 ਡਿਗਰੀ ਤਾਪਮਾਨ
ਕੜਾਕੇ ਦੀ ਗਰਮੀ ਤੋਂ ਬਚਣ ਲਈ ਲੋਕ ਛਤਰੀਆਂ ਦਾ ਸਹਾਰਾ ਲੈ ਰਹੇ ਹਨ ਜਦਕਿ ਕਈ ਗੰਨੇ ਦਾ ਰਸ ਪੀ ਕੇ ਕੜਾਕੇ ਦੀ ਗਰਮੀ ਦਾ ਸਾਹਮਣਾ ਕਰ ਰਹੇ ਹਨ। ਰਾਜਸਥਾਨ ‘ਚ ਅਜਿਹੀ ਭਿਆਨਕ ਗਰਮੀ ਪੈ ਰਹੀ ਹੈ, ਜਿੱਥੇ ਕਈ ਇਲਾਕਿਆਂ ‘ਚ ਪਾਰਾ 46 ਡਿਗਰੀ ਨੂੰ ਪਾਰ ਕਰ ਗਿਆ ਹੈ ਅਤੇ ਇਸ ਅੱਤ ਦੀ ਗਰਮੀ ਕਾਰਨ ਜੰਗਲਾਂ ਨੂੰ ਅੱਗ ਲੱਗ ਰਹੀ ਹੈ। ਉੱਤਰਾਖੰਡ ਤੋਂ ਬਾਅਦ ਹੁਣ ਰਾਜਸਥਾਨ ਦੇ ਜੰਗਲਾਂ ‘ਚ ਵੀ ਗਰਮੀ ਦਾ ਕਹਿਰ ਦੇਖਣ ਨੂੰ ਮਿਲ ਸਕਦਾ ਹੈ।
ਦੇਸ਼ ਦੀ ਰਾਜਧਾਨੀ ਗਰਮੀ ਦਾ ਕਹਿਰ
ਹਾਲਾਂਕਿ ਦੇਸ਼ ਦੀ ਰਾਜਧਾਨੀ ਦਿੱਲੀ ਬੀਕਾਨੇਰ, ਬਾੜਮੇਰ, ਜੋਧਪੁਰ, ਕੋਟਾ ਅਤੇ ਗੰਗਾਨਗਰ ਨਾਲੋਂ ਜ਼ਿਆਦਾ ਗਰਮ ਹੈ। ਆਮ ਤੌਰ ‘ਤੇ ਇਹ ਦੇਸ਼ ਦੇ ਸਭ ਤੋਂ ਗਰਮ ਖੇਤਰ ਹਨ। ਆਈਐਮਡੀ ਦੁਆਰਾ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ, 19 ਮਈ ਨੂੰ ਨਜਫਗੜ੍ਹ ਵਿੱਚ 47.8 ਡਿਗਰੀ ਸੈਲਸੀਅਸ, ਮੁੰਗੇਸ਼ਪੁਰ ਵਿੱਚ 47.7 ਡਿਗਰੀ ਸੈਲਸੀਅਸ, ਪੀਤਮਪੁਰਾ ਵਿੱਚ 47 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ ਸੀ। ਇਸ ਤੋਂ ਇਲਾਵਾ ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਰਾਜਸਥਾਨ, ਪੰਜਾਬ ਅਤੇ ਗੁਜਰਾਤ ਵਿੱਚ ਵੀ ਤਾਪਮਾਨ 45 ਡਿਗਰੀ ਤੋਂ ਉਪਰ ਬਣਿਆ ਹੋਇਆ ਹੈ।
ਬਠਿੰਡਾ ਵਿਖੇ ਰੈੱਡ ਅਲਰਟ
ਮੌਸਮ ਵਿਭਾਗ ਨੇ ਫ਼ਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਵਿਚ ਗਰਮੀ ਨੂੰ ਲੈ ਕੇ ਰੈੱਡ ਅਲਰਟ ਜਾਰੀ ਕੀਤਾ ਹੈ। ਇਸ ਨਾਲ ਹੀ ਮੌਸਮ ਵਿਭਾਗ ਨੇ ਪੰਜਾਬ ਦੇ ਬਾਕੀ ਸਾਰੇ 19 ਜ਼ਿਲ੍ਹਿਆਂ ਨੂੰ ਆਰੇਂਜ ਅਲਰਟ ’ਤੇ ਪਾ ਦਿਤਾ ਹੈ।
