Hamdard Media Group

    ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਹਸਪਤਾਲ ਤੋਂ ਹੋਈ ਛੁੱਟੀ

    by Hamdard Tv Admin |   ( Updated:2023-05-19 06:13:05  )
    ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਹਸਪਤਾਲ ਤੋਂ ਹੋਈ ਛੁੱਟੀ
    X

    ਲੁਧਿਆਣਾ, 25 ਜਨਵਰੀ, ਹ.ਬ. : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੂੰ ਲੁਧਿਆਣਾ ਦੇ ਦਯਾਨੰਦ ਮੈਡੀਕਲ ਕਾਲਜ ਤੇ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਉਨ੍ਹਾਂ ਦੀ ਤਬੀਅਤ ਠੀਕ ਦੱਸੀ ਗਈ ਹੈ। ਪਿਛਲੇ ਦਿਨੀਂ ਕੋਰੋਨਾ ਹੋਣ ਕਾਰਨ ਇੱਥੇ ਭਰਤੀ ਹੋਏ ਸੀ। ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਪ੍ਰਕਾਸ਼ ਸਿੰਘ ਬਾਦਲ ਅਪਣੇ ਮੁਕਤਸਰ ਜ਼ਿਲ੍ਹੇ ਦੇ ਪਿੰਡ ਬਾਦਲ ਲਈ ਰਵਾਨਾ ਹੋ ਗਏ। ਬਾਦਲ ਅਗਲੇ ਕੁਝ ਦਿਨਾਂ ਤੱਕ ਹੋਮ ਆਈਸੋਲੇਸ਼ਨ ਵਿਚ ਰਹਿਣਗੇ। ਉਹ ਪੰਜਾਬ ਵਿਧਾਨ ਸਭਾ ਦੇ ਚੋਣ ਪ੍ਰਚਾਰ ਵਿਚ ਵੀ ਹਿੱਸਾ ਨਹੀਂ ਲੈਣਗੇ।
    ਇਸ ਤੋਂ ਪਹਿਲਾਂ ਅਫਵਾਹਾਂ ਉਡੀਆਂ ਸਨ ਕਿ ਪ੍ਰਕਾਸ਼ ਸਿੰਘ ਬਾਦਲ ਦੀ ਹਾਲਤ ਠੀਕ ਨਹੀਂ ਹੈ ਅਤੇ ਉਹ ਆਈਸੀਯੂ ਵਿਚ ਦਾਖ਼ਲ ਹੈ। ਹਾਲਾਂਕਿ ਹਸਪਤਾਲ ਦੇ ਡਾਕਟਰਾਂ ਅਤੇ ਬਾਦਲ ਦੇ ਕਰੀਬੀਆਂ ਨੇ ਇਨ੍ਹਾਂ ਖ਼ਬਰਾਂ ਨੂੰ ਬਕਵਾਸ ਦੱਸਿਆ।
    ਦੱਸਦੇ ਚਲੀਏ ਕਿ ਪ੍ਰਕਾਸ਼ ਸਿੰਘ ਬਾਦਲ ਨੂੰ 19 ਜਨਵਰੀ ਨੂੰ ਡੀਐਮਸੀ ਵਿਚ ਦਾਖ਼ਲ ਕਰਾਇਆ ਗਿਆ ਸੀ ਉਨ੍ਹਾਂ ਕੁਝ ਦਿਨ ਤੋਂ ਬੁਖਾਰ ਸੀ, ਖਾਂਸੀ ਅਤੇ ਜ਼ੁਕਾਮ ਦੇ ਕਾਰਨ ਉਨ੍ਹਾਂ ਇੱਥੇ ਦਾਖਲ ਕਰਾਇਆ ਸੀ। ਉਨ੍ਹਾਂ ਦੀ ਆਰਟੀਪੀਸੀਆਰ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਸੀ। ਇਹੀ ਕਾਰਨ ਹੈ ਕਿ ਉਨ੍ਹਾਂ ਦਾ ਇਲਾਜ ਇੱਥੇ ਕੀਤਾ ਜਾ ਰਿਹਾ ਸੀ। ਸੁਖਬੀਰ ਬਾਦਲ ਇੱਥੇ ਉਨ੍ਹਾਂ ਦਾ ਹਾਲ ਜਾਣਨ ਲਈ ਪੁੱਜੇ ਸੀ ਅਤੇ ਵੀਡੀਓ ਕਾਲ ਰਾਹੀਂ ਉਨ੍ਹਾਂ ਦਾ ਹਾਲ ਜਾਣਿਆ ਸੀ।

    Next Story